World Cancer Care ਦੇ Chairman Dr. Kulwant Dhaliwal ਨੇ ਕੇਂਦਰੀ ਸਿਹਤ ਮੰਤਰੀ J. P. Nadda ਨਾਲ ਕੀਤੀ ਮੁਲਾਕਾਤ

ਅੱਜ ਭਾਰਤ ਦੇ ਸਿਹਤ ਮੰਤਰੀ ਸ਼੍ਰੀ ਜੇ.ਪੀ. ਨੱਡਾ ਜੀ ਨਾਲ ਵਰਲਡ ਕੈਂਸਰ ਕੇਅਰ ਦੇ ਚੇਅਰਮੈਨ ਡਾ. ਕੁਲਵੰਤ ਸਿੰਘ ਧਾਲੀਵਾਲ ਜੀ ਨੇ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਵਿਦੇਸ਼ਾਂ ਤੋਂ ਮੰਗਵਾਈਆਂ ਜਾਣ ਵਾਲੀਆਂ ਕੈਂਸਰ ਦੀਆਂ ਦਵਾਈਆਂ ‘ਤੇ ਲੱਗਣ ਵਾਲੀ ਡਿਊਟੀ 12% ਤੋਂ ਘਟਾ ਕੇ 5% ਕਰ ਦਿੱਤੀ ਗਈ ਹੈ। ਇਸ ਲਈ ਉਨ੍ਹਾਂ ਨੇ ਸ਼੍ਰੀ ਨੱਡਾ ਜੀ ਦਾ ਦਿਲੋਂ ਧੰਨਵਾਦ ਕੀਤਾ।

ਸ਼੍ਰੀ ਜੇ-ਪੀ ਨੱਡਾ ਜੀ ਨੇ ਵਰਲਡ ਕੈਂਸਰ ਕੇਅਰ ਵੱਲੋਂ ਲਗਾਤਾਰ ਚਲਾਈਆਂ ਜਾਂ ਰਹੀਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਹ ਸੰਸਥਾ ਦੇਸ਼ ਦਾ ਮਾਣ ਹੈ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਭਾਰਤ ਸਰਕਾਰ ਅਤੇ ਸਿਹਤ ਮੰਤਰਾਲਾ ਹਮੇਸ਼ਾਂ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੇ ਕੰਮ ਦੀ ਸਲਾਹਾ ਕਰਦੇ ਹਨ।

ਇਸ ਮੌਕੇ ‘ਤੇ ਵਰਲਡ ਕੈਂਸਰ ਕੇਅਰ ਦੇ ਡਾਇਰੈਕਟਰ ਸ. ਅਜੇਵੀਰ ਸਿੰਘ ਲਾਲਪੁਰਾ ਵੀ ਮੌਜੂਦ ਸਨ।

Share this post